ਚੰਡੀਗੜ੍ਹ: ਸ਼ਹਿਰ ਦੇ 26 ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਸੁਰੱਖਿਆ ਦੇ ਮੱਦੇਨਜ਼ਰ ਬੱਚਿਆਂ ਨੂੰ ਤੁਰੰਤ ਘਰ ਭੇਜ ਦਿੱਤਾ ਗਿਆ। ਐਸਐਸਪੀ ਕੰਵਰਦੀਪ ਕੌਰ ਅਨੁਸਾਰ 10 ਸਕੂਲਾਂ ਦੀ ਜਾਂਚ ਪੂਰੀ ਹੋ ਚੁੱਕੀ ਹੈ, ਜਿੱਥੇ ਕੁਝ ਵੀ ਸ਼ੱਕੀ ਨਹੀਂ ਮਿਲਿਆ। ਪੁਲਿਸ ਨੇ ਮਾਮਲਾ ਦਰਜ ਕਰਕੇ ਧਮਕੀ ਭਰੀ ਈਮੇਲ ਭੇਜਣ ਵਾਲੇ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਬ੍ਰੇਕਿੰਗ: ਚੰਡੀਗੜ੍ਹ ਦੇ 26 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਪੁਲਿਸ ਵੱਲੋਂ ਸਰਚ ਆਪ੍ਰੇਸ਼ਨ ਜਾਰੀ
RELATED ARTICLES


