ਚੰਡੀਗੜ੍ਹ: ਵੀਰਵਾਰ ਸਵੇਰੇ ਪੰਜਾਬ ਅਤੇ ਹਰਿਆਣਾ ਸਿਵਲ ਸਕੱਤਰੇਤ ਸਮੇਤ ਮਿੰਨੀ ਸਕੱਤਰੇਤ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਸੂਚਨਾ ਮਿਲਦਿਆਂ ਹੀ ਦੋਵੇਂ ਇਮਾਰਤਾਂ ਖਾਲੀ ਕਰਵਾਈਆਂ ਗਈਆਂ ਅਤੇ 5,000 ਤੋਂ ਵੱਧ ਮੁਲਾਜ਼ਮਾਂ ਨੂੰ ਬਾਹਰ ਕੱਢਿਆ ਗਿਆ। ਪੁਲਿਸ ਅਤੇ ਬੰਬ ਨਿਰੋਧਕ ਦਸਤੇ ਵੱਲੋਂ ਤਲਾਸ਼ੀ ਦੌਰਾਨ ਕੋਈ ਸ਼ੱਕੀ ਚੀਜ਼ ਨਹੀਂ ਮਿਲੀ। ਦੱਸ ਦਈਏ ਕਿ ਬੀਤੇ ਦਿਨ ਸਕੂਲਾਂ ਨੂੰ ਵੀ ਅਜਿਹੀਆਂ ਧਮਕੀਆਂ ਮਿਲੀਆਂ ਸਨ।
ਬ੍ਰੇਕਿੰਗ : ਚੰਡੀਗੜ੍ਹ ‘ਚ ਪੰਜਾਬ ਅਤੇ ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ
RELATED ARTICLES


