ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਨਿਯਮਤ ਜ਼ਮਾਨਤ ਪਟੀਸ਼ਨ ਨੂੰ ਸ਼ੁੱਕਰਵਾਰ ਨੂੰ ਖਾਰਜ ਕਰ ਦਿੱਤਾ ਹੈ। ਅਰੋੜਾ ਪਿਛਲੇ ਕੁਝ ਸਮੇਂ ਤੋਂ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਹਿਰਾਸਤ ਵਿੱਚ ਹਨ। ਉਨ੍ਹਾਂ ਨੇ ਦਾਅਵਾ ਕੀਤਾ ਸੀ ਕਿ ਉਹ 9 ਮਈ ਤੋਂ ਹਿਰਾਸਤ ਵਿੱਚ ਹਨ। ਇਸ ਤੋਂ ਪਹਿਲਾਂ ਗੁਰੂਗ੍ਰਾਮ ਵਿਖੇ ਪ੍ਰੀਵੈਨਸ਼ਨ ਆਫ਼ ਮਨੀ ਲਾਂਡਰਿੰਗ ਐਕਟ (PMLA) ਤਹਿਤ ਵਿਸ਼ੇਸ਼ ਜੱਜ ਸਾਹਮਣੇ ਦਾਇਰ ਉਨ੍ਹਾਂ ਦੀ ਜ਼ਮਾਨਤ ਅਰਜ਼ੀ 15 ਜੂਨ ਨੂੰ ਖਾਰਜ ਹੋ ਚੁੱਕੀ ਸੀ, ਜਿਸ ਤੋਂ ਬਾਅਦ ਉਨ੍ਹਾਂ ਹਾਈਕੋਰਟ ਦਾ ਰੁਖ਼ ਕੀਤਾ ਸੀ। ਜ਼ਮਾਨਤ ਰੱਦ ਹੋਣ ਦੇ ਵਿਸਥਾਰਤ ਕਾਰਨ ਫੈਸਲੇ ਦੀ ਕਾਪੀ ਅਪਲੋਡ ਹੋਣ ਤੋਂ ਬਾਅਦ ਹੀ ਸਪੱਸ਼ਟ ਹੋਣਗੇ।
ਬ੍ਰੇਕਿੰਗ: ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਹਾਈਕੋਰਟ ਤੋਂ ਝਟਕਾ; ਮਨੀ ਲਾਂਡਰਿੰਗ (PMLA) ਕੇਸ ‘ਚ ਜ਼ਮਾਨਤ ਪਟੀਸ਼ਨ ਖਾਰਜ
RELATED ARTICLES


