HomePunjabi NewsLiberal Breakingਬ੍ਰੇਕਿੰਗ: ਰਾਜੋਆਣਾ ਦੀ ਫਾਂਸੀ ਨੂੰ ਉਮਰ ਕੈਦ 'ਚ ਬਦਲਣ ਦਾ ਕੇਂਦਰ ਸਰਕਾਰ...

ਬ੍ਰੇਕਿੰਗ: ਰਾਜੋਆਣਾ ਦੀ ਫਾਂਸੀ ਨੂੰ ਉਮਰ ਕੈਦ ‘ਚ ਬਦਲਣ ਦਾ ਕੇਂਦਰ ਸਰਕਾਰ ਵੱਲੋਂ ਸੁਪਰੀਮ ਕੋਰਟ ‘ਚ ਵਿਰੋਧ; ਅਗਲੀ ਸੁਣਵਾਈ 18 ਨਵੰਬਰ ਨੂੰ

ਨਵੀਂ ਦਿੱਲੀ: ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲਕਾਂਡ ਮਾਮਲੇ ਵਿੱਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਬਲਵੰਤ ਸਿੰਘ ਰਾਜੋਆਣਾ ਦੀ ਅਰਜ਼ੀ ਦਾ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਸਖ਼ਤ ਵਿਰੋਧ ਕੀਤਾ ਹੈ। ਰਾਜੋਆਣਾ ਦੇ ਵਕੀਲ ਮੁਕੁਲ ਰੋਹਤਗੀ ਨੇ ਦਲੀਲ ਦਿੱਤੀ ਕਿ ਉਹ ਕਰੀਬ 30 ਸਾਲਾਂ ਤੋਂ ਜੇਲ੍ਹ ਵਿੱਚ ਹਨ ਅਤੇ ਉਨ੍ਹਾਂ ਦੀ ਰਹਿਮ ਪਟੀਸ਼ਨ ਲੰਮੇ ਸਮੇਂ ਤੋਂ ਬਕਾਇਆ ਹੈ। ਸੁਪਰੀਮ ਕੋਰਟ ਦੇ ਤਿੰਨ ਜੱਜਾਂ ਦੇ ਬੈਂਚ ਵੱਲੋਂ ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 18 ਨਵੰਬਰ ਨੂੰ ਕੀਤੀ ਜਾਵੇਗੀ।

RELATED ARTICLES

Most Popular

Recent Comments