ਬਾਲੀਵੁੱਡ ਅਦਾਕਾਰ ਸੋਹੇਲ ਖਾਨ ਨੇ ਅੱਜ 20 ਮਈ ਨੂੰ ਚੰਡੀਗੜ੍ਹ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਮੁੱਖ ਮੰਤਰੀ ਨਿਵਾਸ ‘ਤੇ ਹੋਈ। ਮੁੱਖ ਮੰਤਰੀ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕਰਕੇ ਇਸ ਮੁਲਾਕਾਤ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਲਿਖਿਆ ਹੈ ਕਿ ਅੱਜ ਮਸ਼ਹੂਰ ਬਾਲੀਵੁੱਡ ਅਦਾਕਾਰ ਸੋਹੇਲ ਖਾਨ ਉਨ੍ਹਾਂ ਨੂੰ ਚੰਡੀਗੜ੍ਹ ਸਥਿਤ ਉਨ੍ਹਾਂ ਦੇ ਘਰ ਮਿਲਣ ਆਏ। ਮੈਨੂੰ ਉਨ੍ਹਾਂ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਿਆ।
ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਨੇ ਬਾਲੀਵੁਡ ਅਦਾਕਾਰ ਸੋਹੇਲ ਖਾਨ ਨਾਲ ਕੀਤੀ ਮੁਲਾਕਾਤ
RELATED ARTICLES