ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ਦੇ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ। ਉਪਰੰਤ ਉਹਨਾਂ ਨੇ ਸੰਤ ਨਿਰੰਜਣ ਦਾਸ ਮਹਾਰਾਜ ਜੀ ਨਾਲ ਬੈਠ ਕੇ ਵਿਚਾਰਾਂ ਸਾਂਝੀਆਂ ਕੀਤੀਆਂ। ਨਾਲ ਹੀ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਨੀਂਹ ਪੱਥਰ ਰੱਖਿਆ। ਜਿਸ ਨੂੰ ਤੈਅ ਸਮੇਂ ‘ਚ ਤਿਆਰ ਕਰਕੇ ਲੋਕ ਸਮਰਪਿਤ ਕੀਤਾ ਜਾਵੇਗਾ। ਇਸ ਟ੍ਰੀਟਮੈਂਟ ਪਲਾਂਟ ਰਾਹੀਂ ਸੀਵਰੇਜ ਦੇ ਪਾਣੀ ਨੂੰ ਸ਼ੁੱਧ ਕਰਕੇ ਸਿੰਚਾਈ ਦੇ ਯੋਗ ਬਣਾਇਆ ਜਾਵੇਗਾ।
ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਦੇ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ
RELATED ARTICLES