ਭਗਵੰਤ ਮਾਨ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਲਈ ਚੋਣ ਪ੍ਰਚਾਰ ਕਰਨ ਪਹੁੰਚੇ ਸਨ ਇਸ ਤੋਂ ਪਹਿਲਾਂ ਉਹਨਾਂ ਨੇ ਦਿੱਲੀ ਵਿਖੇ ਸਥਿਤ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਵਿਖੇ ਪਰਿਵਾਰ ਸਮੇਤ ਨਤਮਸਤਕ ਹੋ ਕੇ ਅਰਦਾਸ ਕੀਤੀ । ਸੀਐਮ ਮਾਨ ਨੇ ਕਿਹਾ ਹੈ ਕਿ ਗੁਰੂ ਚਰਨਾਂ ‘ਚ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਪਾਵਨ ਅਸਥਾਨ ਦੇ ਦਰਸ਼ਨ ਦੀਦਾਰ ਕਰਕੇ ਮਨ ਨੂੰ ਬਹੁਤ ਸ਼ਾਂਤੀ ਤੇ ਸਕੂਨ ਮਿਲਿਆ।
ਬ੍ਰੇਕਿੰਗ : ਮੁੱਖ ਮੰਤਰੀ ਮਾਨ ਨੇ ਪਤਨੀ ਸਮੇਤ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਵਿਖੇ ਟੇਕਿਆ ਮੱਥਾ
RELATED ARTICLES