ਲੁਧਿਆਣਾ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਦੇ ਜੇਤੂ ਉਮੀਦਵਾਰਾਂ ਨਾਲ ਮੁਲਾਕਾਤ ਕੀਤੀ। ਮਾਨ ਨੇ ਸਾਰਿਆਂ ਨੂੰ ਵਧਾਈ ਦਿੰਦਿਆਂ ਪੱਖਪਾਤ ਤੋਂ ਉੱਪਰ ਉੱਠ ਕੇ ਪਿੰਡਾਂ ਦਾ ਵਿਕਾਸ ਕਰਨ ਦੀ ਅਪੀਲ ਕੀਤੀ। ਉਨ੍ਹਾਂ ਭਰੋਸਾ ਦਿੱਤਾ ਕਿ ਪਿੰਡਾਂ ਦੀ ਨੁਹਾਰ ਬਦਲਣ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਤਾਂ ਜੋ ‘ਰੰਗਲਾ ਪੰਜਾਬ’ ਦਾ ਸੁਪਨਾ ਸਾਕਾਰ ਹੋ ਸਕੇ।
ਬ੍ਰੇਕਿੰਗ : ਮੁੱਖ ਮੰਤਰੀ ਮਾਨ ਤੇ ਕੇਜਰੀਵਾਲ ਨੇ ਜੇਤੂ ਉਮੀਦਵਾਰਾਂ ਨੂੰ ਦਿੱਤੀ ਵਧਾਈ
RELATED ARTICLES


