ਸਿੱਖਾਂ ਦੇ ਤੀਜੇ ਗੁਰੂ ਸ੍ਰੀ ਗੁਰੂ ਅਮਰਦਾਸ ਜੀ ਦਾ ਅੱਜ ਗੁਰਗੱਦੀ ਦਿਵਸ ਹੈ । ਇਸ ਮੌਕੇ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੋਸਟ ਸਾਂਝੀ ਕਰਦੇ ਹੋਏ ਸਮੂਹ ਸਿੱਖ ਸੰਗਤ ਨੂੰ ਸ੍ਰੀ ਗੁਰੂ ਅਮਰਦਾਸ ਜੀ ਦੇ ਗੁਰਗੱਦੀ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਲਿਖਿਆ ਹੈ ਕਿ ਸਮੂਹ ਸੰਗਤ ਨੂੰ ਤੀਸਰੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ ਗੁਰਗੱਦੀ ਦਿਵਸ ਦੀਆਂ ਬਹੁਤ ਬਹੁਤ ਵਧਾਈਆਂ।


