ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨੀਂਹ ਪੱਥਰ ਦਿਵਸ ਮੌਕੇ ਅੱਜ ਸਮੂਹ ਸੰਗਤਾਂ ਵਿੱਚ ਭਾਰੀ ਉਤਸ਼ਾਹ ਹੈ। ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸੂਫੀ ਸੰਤ ਸਾਈਂ ਮੀਆਂ ਮੀਰ ਜੀ ਪਾਸੋਂ ਇਸ ਪਵਿੱਤਰ ਅਸਥਾਨ ਦੀ ਨੀਂਹ ਰਖਵਾਈ ਸੀ। ਇਸ ਇਤਿਹਾਸਕ ਦਿਹਾੜੇ ‘ਤੇ ਦਰਬਾਰ ਸਾਹਿਬ ਵਿਖੇ ਵਿਸ਼ੇਸ਼ ਦੀਵਾਨ ਸਜਾਏ ਗਏ ਹਨ ਅਤੇ ਲੱਖਾਂ ਸੰਗਤਾਂ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰ ਰਹੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੀ ਸੰਗਤ ਨੂੰ ਵਧਾਈਆਂ ਦਿੱਤੀਆਂ ਹਨ।
ਬ੍ਰੇਕਿੰਗ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨੀਂਹ ਪੱਥਰ ਦਿਵਸ ਦੀਆਂ ਮੁੱਖ ਮੰਤਰੀ ਮਾਨ ਨੇ ਦਿੱਤੀਆਂ ਵਧਾਈਆਂ
RELATED ARTICLES


