ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਸਹਿਕਾਰੀ ਬੈਂਕਾਂ ਦੇ ਅਧਿਕਾਰੀਆਂ ਦੇ ਨਾਲ ਇੱਕ ਉੱਚ ਪਧਰੀ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਸਹਿਕਾਰੀ ਬੈਂਕਾਂ ਦੇ ਕੰਮ ਕਾਰ ਦੀ ਸਮੀਖਿਆ ਕੀਤੀ ਗਈ। ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ ਅਤੇ ਬੈਂਕਾਂ ਦੀ ਕਾਰਗੁਜ਼ਾਰੀ ਨੂੰ ਵੱਡੇ ਪੱਧਰ ਤੇ ਸੁਧਾਰ ਦੇ ਲਈ ਹੋਰ ਕਦਮ ਚੁੱਕਣ ਦੇ ਆਦੇਸ਼ ਦਿੱਤੇ। ਬੈਂਕਾਂ ਨੂੰ ਹੋਰ ਆਧੁਨਿਕ ਤਰੀਕੇ ਦੇ ਨਾਲ ਲੈਸ ਕੀਤਾ ਜਾਵੇਗਾ ਤਾਂ ਜੋ ਬੈਂਕਾਂ ਦਾ ਕੰਮ ਸੁਚਾਰੂ ਢੰਗ ਨਾਲ ਚੱਲ ਸਕੇ।
ਬ੍ਰੇਕਿੰਗ : ਮੁੱਖ ਮੰਤਰੀ ਮਾਨ ਨੇ ਸਹਿਕਾਰੀ ਬੈਂਕਾਂ ਦੇ ਅਧਿਕਾਰੀਆਂ ਦੇ ਨਾਲ ਕੀਤੀ ਉੱਚ ਪਧਰੀ ਮੀਟਿੰਗ
RELATED ARTICLES