More
    HomePunjabi NewsLiberal BreakingBREAKING: ਮੁੱਖ ਮੰਤਰੀ ਭਗਵੰਤ ਮਾਨ ਨੇ ਹੋਲਾ-ਮਹੱਲਾ ਦੇ ਪਵਿੱਤਰ ਦਿਹਾੜੇ ਦੀਆਂ ਸੰਗਤਾਂ...

    BREAKING: ਮੁੱਖ ਮੰਤਰੀ ਭਗਵੰਤ ਮਾਨ ਨੇ ਹੋਲਾ-ਮਹੱਲਾ ਦੇ ਪਵਿੱਤਰ ਦਿਹਾੜੇ ਦੀਆਂ ਸੰਗਤਾਂ ਨੂੰ ਦਿੱਤੀਆਂ ਲੱਖ-ਲੱਖ ਵਧਾਈਆਂ

    ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖਾਲਸਾਈ ਸ਼ਾਨ ਅਤੇ ਬਹਾਦਰੀ ਦੇ ਪ੍ਰਤੀਕ ‘ਹੋਲਾ-ਮਹੱਲਾ’ ਦੇ ਪਵਿੱਤਰ ਮੌਕੇ ‘ਤੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਵਧਾਈ ਦਿੱਤੀ ਹੈ। ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਬਖ਼ਸ਼ੀ ਨਿਰਾਲੀ ਪਛਾਣ ਸਾਨੂੰ ਜ਼ੁਲਮ ਵਿਰੁੱਧ ਡਟਣ ਅਤੇ ਮਾਨਵਤਾ ਦੀ ਸੇਵਾ ਕਰਨ ਦਾ ਜਜ਼ਬਾ ਦਿੰਦੀ ਹੈ। ਉਨ੍ਹਾਂ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਇਸ ਮਹਾਨ ਪੁਰਬ ‘ਤੇ ਸੱਚ ਅਤੇ ਹੱਕ ਦੇ ਮਾਰਗ ‘ਤੇ ਚੱਲਣ ਦਾ ਪ੍ਰਣ ਲੈਣ। ਇਸ ਦੌਰਾਨ ਪੰਜਾਬ ਸਰਕਾਰ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਪੁਖ਼ਤਾ ਪ੍ਰਬੰਧ ਕੀਤੇ ਹਨ।

    RELATED ARTICLES

    Most Popular

    Recent Comments