ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਵੱਖ-ਵੱਖ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਨਾਲ ਖ਼ਾਸ ਮੁਲਾਕਾਤ ਕੀਤੀ। ਬੱਚਿਆਂ ਦੇ ਉੱਚੇ ਸੁਪਨਿਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਬੱਚੇ ਹੀ ਪੰਜਾਬ ਦਾ ਅਸਲੀ ਭਵਿੱਖ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਮੁੱਖ ਟੀਚਾ ਇਨ੍ਹਾਂ ਨੂੰ ਵਿਸ਼ਵ-ਪੱਧਰੀ ਸਿੱਖਿਆ ਅਤੇ ਚੰਗਾ ਮਾਹੌਲ ਪ੍ਰਦਾਨ ਕਰਨਾ ਹੈ, ਤਾਂ ਜੋ ਉਹ ਪੜ੍ਹ-ਲਿਖ ਕੇ ਵੱਡੇ ਅਫ਼ਸਰ ਬਣਨ ਅਤੇ ਪੂਰੀ ਦੁਨੀਆ ਵਿੱਚ ਸੂਬੇ ਦਾ ਨਾਮ ਰੌਸ਼ਨ ਕਰਨ।
ਬ੍ਰੇਕਿੰਗ: CM ਭਗਵੰਤ ਮਾਨ ਨੇ ਹੋਣਹਾਰ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ; ਕਿਹਾ- ਬੱਚਿਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਦੇਣਾ ਸਰਕਾਰ ਦਾ ਮੁੱਖ ਟੀਚਾ
RELATED ARTICLES


