ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ‘ਖੇਡਾਂ ਵਤਨ ਪੰਜਾਬ ਦੀਆਂ 2026’ ਦੇ ਆਗਾਮੀ ਸੀਜ਼ਨ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਪੰਜਾਬ ਦੀ ਜਵਾਨੀ ਨੂੰ ਖੇਡ ਮੈਦਾਨਾਂ ਨਾਲ ਜੋੜਨ ਅਤੇ ਸੂਬੇ ਨੂੰ ਖੇਡਾਂ ਵਿੱਚ ਮੁੜ ਨੰਬਰ ਵਨ ਬਣਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਜੇਤੂ ਖਿਡਾਰੀਆਂ ਲਈ ਨਕਦ ਇਨਾਮਾਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ ਅਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ ਕੀਤੀ।
ਬ੍ਰੇਕਿੰਗ: ‘ਖੇਡਾਂ ਵਤਨ ਪੰਜਾਬ ਦੀਆਂ 2026’ ਦੀਆਂ ਤਿਆਰੀਆਂ ਨੂੰ ਲੈ ਕੇ CM ਮਾਨ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
RELATED ARTICLES


