More
    HomePunjabi NewsLiberal Breakingਬ੍ਰੇਕਿੰਗ : CM ਭਗਵੰਤ ਮਾਨ ਦੀ ਮੁਲਾਜ਼ਮ ਪੈਨਸ਼ਨਰ ਜਥੇਬੰਦੀਆਂ ਨਾਲ ਅਹਿਮ ਮੀਟਿੰਗ...

    ਬ੍ਰੇਕਿੰਗ : CM ਭਗਵੰਤ ਮਾਨ ਦੀ ਮੁਲਾਜ਼ਮ ਪੈਨਸ਼ਨਰ ਜਥੇਬੰਦੀਆਂ ਨਾਲ ਅਹਿਮ ਮੀਟਿੰਗ ਅੱਜ, DA ਬਕਾਏ ਉੱਤੇ ਹੋਵੇਗੀ ਚਰਚਾ

    ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਅੱਜ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕਰਨਗੇ। ਮੀਟਿੰਗ ਵਿੱਚ ਮਹਿੰਗਾਈ ਭੱਤੇ ਦੇ ਬਕਾਏ ਸਮੇਤ ਹੋਰ ਮੰਗਾਂ ’ਤੇ ਵਿਚਾਰ ਹੋਵੇਗਾ। ਵੱਖ-ਵੱਖ ਜਥੇਬੰਦੀਆਂ ਦੇ ਘੱਟੋ-ਘੱਟ 12 ਅਹੁਦੇਦਾਰਾਂ ਨੂੰ ਸੱਦਾ ਦਿੱਤਾ ਗਿਆ ਹੈ। ਮੁਲਾਜ਼ਮ ਜਥੇਬੰਦੀਆਂ ਪਿਛਲੇ ਅਗਸਤ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਨਾਲ ਗੱਲਬਾਤ ਕਰ ਰਹੀਆਂ ਹਨ। ਮੀਟਿੰਗ ਅੱਜ ਸਵੇਰੇ 11 ਵਜੇ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਹੋਵੇਗੀ।

    RELATED ARTICLES

    Most Popular

    Recent Comments