ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ (OSD) ਰਾਜਬੀਰ ਸਿੰਘ ਘੁੰਮਣ ਮੁੱਖ ਮੰਤਰੀ ਦਫ਼ਤਰ (CMO) ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ੁੱਕਰਵਾਰ ਨੂੰ ਚੰਡੀਗੜ੍ਹ ਸਥਿਤ ਸੀਬੀਆਈ (CBI) ਦਫ਼ਤਰ ਵਿੱਚ ਪੇਸ਼ ਹੋਏ। ਇਸ ਦੌਰਾਨ ਉਨ੍ਹਾਂ ਦੇ ਨਾਲ ਵਕੀਲ ਜੀ.ਪੀ.ਐੱਸ. ਘੁੰਮਣ ਵੀ ਮੌਜੂਦ ਸਨ। ਵਕੀਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀਬੀਆਈ ਵੱਲੋਂ ਰਾਜਬੀਰ ਘੁੰਮਣ ਨੂੰ ਨੋਟਿਸ ਭੇਜ ਕੇ ਸ਼ੁੱਕਰਵਾਰ ਨੂੰ ਪੇਸ਼ ਹੋਣ ਦਾ ਸਮਾਂ ਦਿੱਤਾ ਗਿਆ ਸੀ, ਜਿਸ ਦੇ ਤਹਿਤ ਉਹ ਜਾਂਚ ਵਿੱਚ ਸ਼ਾਮਲ ਹੋਣ ਲਈ ਪੁੱਜੇ ਹਨ।
ਬ੍ਰੇਕਿੰਗ: CM ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ‘ਚ ਪੇਸ਼; ਕਥਿਤ ਭ੍ਰਿਸ਼ਟਾਚਾਰ ਮਾਮਲੇ ‘ਚ ਹੋਈ ਪੁੱਛਗਿੱਛ
RELATED ARTICLES


