ਭਾਰਤ ਵੱਲੋਂ ਕੀਤੀ ਗਈ ਏਅਰ ਸਟਰਾਈਕ ਤੋਂ ਬੁਕਲਾਏ ਹੋਏ ਪਾਕਿਸਤਾਨ ਨੇ ਜੰਮੂ-ਕਸ਼ਮੀਰ ਦੇ ਪੁੰਛ ਸੈਕਟਰ ਵਿਖੇ LOC ਨੇੜੇ ਸਥਿਤ ਗੁਰਦੁਆਰਾ ਸਾਹਿਬ ‘ਤੇ ਪਾਕਿਸਤਾਨ ਵੱਲੋਂ ਬੰਬ ਨਾਲ ਹਮਲਾ ਕੀਤਾ ਗਿਆ ਹੈ। ਜਿਸ ਵਿੱਚ ਇੱਕ ਰਾਗੀ ਸਿੰਘ ਭਾਈ ਅਮਰੀਕ ਸਿੰਘ, ਅਮਰਜੀਤ ਸਿੰਘ, ਰਣਜੀਤ ਸਿੰਘ ਅਤੇ ਰੂਬੀ ਕੌਰ ਮਾਰੇ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸਦੀ ਨਿੰਦਾ ਕੀਤੀ ਹੈ ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਆਮ ਲੋਕਾਂ ਨੂੰ ਨਿਸ਼ਾਨਾ ਬਣਾਉਣ ਗਲਤ ਹੈ।
ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦੇ ਹਾਂ, ਗੁਰੂ ਸਾਹਿਬ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।