ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਰੇਲਵੇ ਸਟੇਸ਼ਨ ਤੇ ਭਗਦੜ ਹਾਦਸੇ ਤੇ ਅਫ਼ਸੋਸ ਜਤਾਉਂਦੇ ਹੋਏ ਪੋਸਟ ਸਾਂਝੀ ਕੀਤੀ ਹੈ। ਉਹਨਾ ਲਿਖਿਆ ਕਿ ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਬੀਤੀ ਰਾਤ ਮੱਚੀ ਭਗਦੜ ਦੌਰਾਨ ਯਾਤਰੀਆਂ ਦੀ ਮੌਤ ਦੀ ਦੁਖਦਾਈ ਖ਼ਬਰ ਮਿਲ਼ੀ, ਦੁਖਦਾਈ ਘਟਨਾ ਵਿੱਚ ਜਾਨ ਗਵਾਉਣ ਵਾਲੇ ਯਾਤਰੀਆਂ ਦੀ ਆਤਮਿਕ ਸ਼ਾਂਤੀ ਦੀ ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਅਤੇ ਜ਼ਖਮੀਆਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕਰਦੇ ਹਾਂ। ਇਹ ਹਾਦਸਾ ਰੇਲ ਮੰਤਰਾਲੇ ਦੀ ਲਾਪਰਵਾਹੀ ਦਾ ਨਤੀਜਾ ਹੈ।
ਬ੍ਰੇਕਿੰਗ : ਦਿੱਲੀ ਸਟੇਸ਼ਨ ਭਗਦੜ ਹਾਦਸੇ ਤੇ ਸੀਐਮ ਮਾਨ ਨੇ ਜਤਾਇਆ ਅਫ਼ਸੋਸ
RELATED ARTICLES