ਮੁੱਖ ਮੰਤਰੀ ਮਾਨ ਨੇ ਕਿਹਾ ਹੈ ਕਿ ਮਜੀਠੇ ਦੇ ਆਲੇ-ਦੁਆਲੇ ਦੇ ਕੁੱਝ ਪਿੰਡਾਂ ‘ਚ ਜ਼ਹਿਰੀਲੀ ਸ਼ਰਾਬ ਪੀਣ ਕਰਕੇ ਕਈ ਲੋਕਾਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ਹੈ। ਮਾਸੂਮ ਲੋਕਾਂ ਦੇ ਇਹਨਾਂ ਕਾਤਲਾਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ। ਇਹ ਮੌਤਾਂ ਨਹੀਂ ਕਤਲ ਨੇ। ਜ਼ਹਿਰੀਲੀ ਸ਼ਰਾਬ ਨਾਲ ਲੋਕਾਂ ਦੇ ਘਰਾਂ ‘ਚ ਸੱਥਰ ਵਿਛਾਉਣ ਵਾਲੇ ਇਹਨਾਂ ਦੋਸ਼ੀਆਂ ਨੂੰ ਕਾਨੂੰਨ ਮੁਤਾਬਕ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣਗੀਆਂ।
ਬ੍ਰੇਕਿੰਗ: ਸੀਐਮ ਮਾਨ ਨੇ ਜ਼ਹਿਰੀਲੀ ਸ਼ਰਾਬ ਨਾਲ ਮਾਰੇ ਗਏ ਲੋਕਾਂ ਪ੍ਰਤੀ ਜਤਾਇਆ ਅਫ਼ਸੋਸ
RELATED ARTICLES