ਲੁਧਿਆਣਾ: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਹਲਕਾ ਜਗਰਾਓਂ ਦੇ ਪਿੰਡ ਕਮਾਲਪੁਰਾ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਵੱਡੇ ਇਕੱਠ ਨੂੰ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਪਿੰਡ ਦੇ ਸਰਬਪੱਖੀ ਵਿਕਾਸ ਲਈ ਸਰਪੰਚ ਨੂੰ 51 ਲੱਖ ਰੁਪਏ ਦਾ ਚੈੱਕ ਸੌਂਪਿਆ। CM ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਕਿਸਾਨਾਂ ਦੀ ਸਹੂਲਤ ਲਈ ਦਿਨ ਵੇਲੇ ਬਿਜਲੀ ਦੇ ਰਹੀ ਹੈ। ਉਨ੍ਹਾਂ ਔਰਤਾਂ ਨੂੰ ਵੀ ਭਰੋਸਾ ਦਿੱਤਾ ਕਿ ਜਲਦ ਹੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਸਨਮਾਨ ਰਾਸ਼ੀ ਪਾਈ ਜਾਵੇਗੀ। ਵਿਰੋਧੀਆਂ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਸਾਡਾ ਟੀਚਾ ਸਿਰਫ਼ ਪੰਜਾਬ ਦੀ ਤਰੱਕੀ ਹੈ।
ਬ੍ਰੇਕਿੰਗ: CM ਮਾਨ ਵੱਲੋਂ ਲੁਧਿਆਣਾ ਦੇ ਪਿੰਡ ਕਮਾਲਪੁਰਾ ‘ਚ ‘ਲੋਕ ਮਿਲਣੀ’; ਵਿਕਾਸ ਕਾਰਜਾਂ ਲਈ ਦਿੱਤਾ 51 ਲੱਖ ਦਾ ਚੈੱਕ, ਔਰਤਾਂ ਨੂੰ ਸਨਮਾਨ ਰਾਸ਼ੀ ਬਾਰੇ ਦਿੱਤਾ ਵੱਡਾ ਭਰੋਸਾ
RELATED ARTICLES


