ਨਵੀਂ ਦਿੱਲੀ: ਕਾਂਗਰਸ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਦੇਸ਼ ਵਿੱਚ ਨਵਾਂ ‘ਕਲੀਨ ਏਅਰ ਐਕਟ’ (ਸਵੱਛ ਹਵਾ ਕਾਨੂੰਨ) ਲਾਗੂ ਕਰਨ ਦੀ ਮੰਗ ਕੀਤੀ ਹੈ। ਕਾਂਗਰਸ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਜੈਰਾਮ ਰਮੇਸ਼ ਨੇ FICCI-EY ਦੀ ਤਾਜ਼ਾ ਰਿਪੋਰਟ ਦਾ ਹਵਾਲਾ ਦਿੱਤਾ, ਜਿਸ ਮੁਤਾਬਕ 2023 ਵਿੱਚ ਭਾਰਤ ‘ਚ ਹਵਾ ਪ੍ਰਦੂਸ਼ਣ ਕਾਰਨ ਕਰੀਬ 20 ਲੱਖ ਮੌਤਾਂ ਹੋਈਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਸੰਸਦ ਦੇ ਅੰਦਰ ਅਤੇ ਬਾਹਰ ਜਨਤਕ ਸਿਹਤ ‘ਤੇ ਪ੍ਰਦੂਸ਼ਣ ਦੇ ਪੈਣ ਵਾਲੇ ਮਾਰੂ ਪ੍ਰਭਾਵਾਂ ਤੋਂ ਲਗਾਤਾਰ ਇਨਕਾਰ ਕਰ ਰਹੀ ਹੈ ਅਤੇ ਪ੍ਰਦੂਸ਼ਣ ਨਾਲ ਹੋਣ ਵਾਲੀਆਂ ਮੌਤਾਂ ਦੇ ਅੰਕੜਿਆਂ ਨੂੰ ਸਵੀਕਾਰ ਕਰਨ ਤੋਂ ਭੱਜ ਰਹੀ ਹੈ।
ਬ੍ਰੇਕਿੰਗ: ਕਾਂਗਰਸ ਨੇ ਪ੍ਰਦੂਸ਼ਣ ਨਾਲ ਹੋਈਆਂ ਮੌਤਾਂ ‘ਤੇ ਮੋਦੀ ਸਰਕਾਰ ਨੂੰ ਘੇਰਿਆ; ਨਵੇਂ ‘ਕਲੀਨ ਏਅਰ ਐਕਟ’ ਦੀ ਕੀਤੀ ਮੰਗ
RELATED ARTICLES


