ਸੰਗਰੂਰ: ਪੰਜਾਬ ਕਾਂਗਰਸ ਵੱਲੋਂ ਅੱਜ (ਬੁੱਧਵਾਰ, 4 ਨਵੰਬਰ) ਸੰਗਰੂਰ ਦੇ ਪਿੰਡ ਫੱਗੂਵਾਲਾ ਵਿਖੇ ਸੂਬਾ ਪੱਧਰੀ ‘ਇਨਸਾਫ਼ ਰੈਲੀ’ ਕੀਤੀ ਜਾ ਰਹੀ ਹੈ, ਜਿਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਇਸ ਰੈਲੀ ਵਿੱਚ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਿਸ਼ੇਸ਼ ਤੌਰ ‘ਤੇ ਪਹੁੰਚ ਕੇ ਸੰਬੋਧਨ ਕਰਨਗੇ। ਕਾਂਗਰਸੀ ਆਗੂਆਂ ਮੁਤਾਬਕ, ਇਹ ਰੈਲੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀ ਮੁਹਿੰਮ ਦਾ ਰਸਮੀ ਆਗਾਜ਼ ਕਰੇਗੀ, ਜਿਸ ਰਾਹੀਂ ਪੰਜਾਬ ਦੇ ਹੱਕਾਂ, ਬੇਰੁਜ਼ਗਾਰੀ, ਨਸ਼ੇ ਅਤੇ ਇਨਸਾਫ਼ ਵਰਗੇ ਮੁੱਦਿਆਂ ਨੂੰ ਕੌਮੀ ਪੱਧਰ ‘ਤੇ ਉਭਾਰਿਆ ਜਾਵੇਗਾ।
ਬ੍ਰੇਕਿੰਗ: ਸੰਗਰੂਰ ‘ਚ ਕਾਂਗਰਸ ਦੀ ਅੱਜ ‘ਇਨਸਾਫ਼ ਰੈਲੀ’; ਮਲਿਕਾਰਜੁਨ ਖੜਗੇ ਤੇ ਰਾਹੁਲ ਗਾਂਧੀ ਕਰਨਗੇ ਸ਼ਿਰਕਤ, 2027 ਚੋਣਾਂ ਦਾ ਹੋਵੇਗਾ ਆਗਾਜ਼
RELATED ARTICLES


