ਬਦਨਾਮ ਗੈਂਗਸਟਰ ਜਗਦੀਪ ਸਿੰਘ ਉਰਫ ਜੱਗੂ ਭਗਵਾਨਪੁਰੀਆ ਨੂੰ ਇੱਕ ਹੋਰ ਮਾਮਲੇ ਵਿੱਚ ਬਰੀ ਕਰ ਦਿੱਤਾ ਗਿਆ ਹੈ। ਅੰਮ੍ਰਿਤਸਰ ਦੇ ਵਧੀਕ ਸੈਸ਼ਨ ਜੱਜ ਦੀ ਅਦਾਲਤ ਨੇ ਇਹ ਫੈਸਲਾ ਸੁਣਾਇਆ। ਇਹ ਮਾਮਲਾ ਅੰਮ੍ਰਿਤਸਰ ਜ਼ਿਲ੍ਹੇ ਦੇ ਮੱਤੇਵਾਲ ਥਾਣੇ ਵੱਲੋਂ ਦਸੰਬਰ 2012 ਵਿੱਚ ਐਨਡੀਪੀਐਸ ਐਕਟ ਤਹਿਤ ਦਰਜ ਕੀਤਾ ਗਿਆ ਸੀ। ਪੁਲੀਸ ਅਦਾਲਤ ਵਿੱਚ ਕੋਈ ਵੀ ਠੋਸ ਸਬੂਤ ਪੇਸ਼ ਨਹੀਂ ਕਰ ਸਕੀ, ਜਿਸ ਨਾਲ ਦੋਸ਼ ਸਾਬਤ ਹੋ ਸਕੇ।
ਬ੍ਰੇਕਿੰਗ : ਜੱਗੂ ਭਗਵਾਨਪੁਰੀਆ ਨੂੰ ਅਦਾਲਤ ਨੇ ਦਿੱਤੀ ਇਸ ਮਾਮਲੇ ਵਿੱਚ ਰਾਹਤ
RELATED ARTICLES