ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਵਿੱਚ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਯੂਟਿਊਬਰ ਜਸਬੀਰ ਸਿੰਘ ਨੂੰ ਮੋਹਾਲੀ ਅਦਾਲਤ ਤੋਂ ਝਟਕਾ ਲੱਗਾ ਹੈ। ਦੋਸ਼ੀ ਨੇ ਜ਼ਮਾਨਤ ਲਈ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਪਰ ਅਦਾਲਤ ਨੇ ਇਸਨੂੰ ਰੱਦ ਕਰ ਦਿੱਤਾ ਹੈ। ਜਸਬੀਰ ਸਿੰਘ ਇੱਕ ਮਹੀਨੇ ਤੋਂ ਜੇਲ੍ਹ ਵਿੱਚ ਹੈ। ਹੁਣ ਉਸਨੂੰ ਜ਼ਮਾਨਤ ਲਈ ਹਾਈ ਕੋਰਟ ਦਾ ਦਰਵਾਜ਼ਾ ਖੜਕਾਉਣਾ ਪਵੇਗਾ।
ਬ੍ਰੇਕਿੰਗ : ਯੂਟਿਊਬਰ ਜਸਬੀਰ ਸਿੰਘ ਦੀ ਜ਼ਮਾਨਤ ਅਰਜ਼ੀ ਕੋਰਟ ਵੱਲੋਂ ਰੱਦ
RELATED ARTICLES