ਅੰਮ੍ਰਿਤਸਰ: ਸੰਸਦ ਮੈਂਬਰ ਅਤੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਆਗੂ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਅਰਜ਼ੀ ਦੇ ਮਾਮਲੇ ਵਿੱਚ ਅੱਜ ਸਥਾਨਕ ਅਦਾਲਤ ਵੱਲੋਂ ਸੁਣਵਾਈ ਕੀਤੀ ਗਈ। ਅਦਾਲਤ ਨੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਕੋਲੋਂ ਜਵਾਬ ਤਲਬ ਕੀਤਾ ਹੈ ਅਤੇ ਅਗਲੀ ਸੁਣਵਾਈ ਭਲਕੇ 13 ਨਵੰਬਰ ‘ਤੇ ਪਾ ਦਿੱਤੀ ਹੈ। ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਦੀਵਾਲੀ ਵਾਲੀ ਸ਼ਾਮ ਦੇਹਾਂਤ ਹੋ ਗਿਆ ਸੀ ਅਤੇ ਉਨ੍ਹਾਂ ਦਾ ਅੰਤਿਮ ਸਸਕਾਰ 14 ਨਵੰਬਰ ਨੂੰ ਕੀਤਾ ਜਾਣਾ ਹੈ। ਇਸ ਸਸਕਾਰ ਮੌਕੇ ਹਾਜ਼ਰ ਰਹਿਣ ਲਈ ਅੰਮ੍ਰਿਤਪਾਲ ਸਿੰਘ ਸਮੇਤ ਉਨ੍ਹਾਂ ਦੇ ਚਾਚਾ ਅਤੇ ਇੱਕ ਹੋਰ ਰਿਸ਼ਤੇਦਾਰ ਵੱਲੋਂ ਅਦਾਲਤ ਵਿੱਚ ਪੈਰੋਲ ਲਈ ਅਰਜ਼ੀ ਦਾਇਰ ਕੀਤੀ ਗਈ ਹੈ।
ਬ੍ਰੇਕਿੰਗ: MP ਅੰਮ੍ਰਿਤਪਾਲ ਸਿੰਘ ਦੀ ਪੈਰੋਲ ਅਰਜ਼ੀ ‘ਤੇ ਅਦਾਲਤ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ; ਮਾਮਲੇ ਦੀ ਅਗਲੀ ਸੁਣਵਾਈ ਭਲਕੇ
RELATED ARTICLES


