ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਦੌਰਾਨ ਹਿਰਾਸਤ ਵਿੱਚ ਲਏ ਗਏ ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਆਗੂਆਂ ਸੌਰਵ ਦਾਸ ਅਤੇ ਆਸ਼ੂਤੋਸ਼ ਰਾਂਕਾ ਨੂੰ ਅਦਾਲਤ ਨੇ ਪੰਜ ਦਿਨਾਂ ਦੀ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਦਿੱਲੀ ਪੁਲੀਸ ਨੇ ਦੋਸ਼ ਲਾਇਆ ਕਿ ਦੋਵਾਂ ਆਗੂਆਂ ਨੇ ਪਾਬੰਦੀਸ਼ੁਦਾ ਖੇਤਰ ਵਿੱਚ ਜ਼ਬਰਦਸਤੀ ਦਾਖ਼ਲ ਹੋ ਕੇ ਸ਼ਾਂਤੀ ਬਾਂਡ ਦੀ ਉਲੰਘਣਾ ਕੀਤੀ। ਪਾਰਟੀ ਮੁਤਾਬਕ ਉਨ੍ਹਾਂ ਨੂੰ ਦੇਰ ਰਾਤ ਪਾਰਲੀਮੈਂਟ ਸਟ੍ਰੀਟ ਥਾਣੇ ਲਿਜਾਇਆ ਗਿਆ ਸੀ।
ਬ੍ਰੇਕਿੰਗ: ਦਿੱਲੀ ਦੀ ਅਦਾਲਤ ਵੱਲੋਂ ਸੀਜੇਪੀ ਆਗੂ ਸੌਰਵ ਦਾਸ ਅਤੇ ਆਸ਼ੂਤੋਸ਼ ਰਾਂਕਾ ਪੰਜ ਦਿਨਾਂ ਲਈ ਜੇਲ੍ਹ ਭੇਜੇ
RELATED ARTICLES


