ਦਿੱਲੀ ‘ਚ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ‘ਚ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਮੰਗਲਵਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ। ਰਾਉਸ ਐਵੇਨਿਊ ਅਦਾਲਤ ਦੀ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਦੁਪਹਿਰ 2 ਵਜੇ ਤੋਂ ਬਾਅਦ ਇਹ ਫੈਸਲਾ ਸੁਣਾਇਆ। ਪੀੜਤ ਧਿਰ ਨੇ ਸੱਜਣ ਕੁਮਾਰ ਨੂੰ ਮੌਤ ਦੀ ਸਜ਼ਾ ਦੇਣ ਦੀ ਮੰਗ ਕੀਤੀ ਸੀ। ਸੱਜਣ ਨੂੰ ਕੋਰਟ ਨੇ 12 ਫਰਵਰੀ ਨੂੰ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦਿੱਤਾ ਸੀ।
ਬ੍ਰੇਕਿੰਗ : ਦਿੱਲੀ ਸਿੱਖ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ
RELATED ARTICLES