ਪੰਜਾਬ ਦੇ ਅੰਮ੍ਰਿਤਸਰ, ਜਲੰਧਰ ਅਤੇ ਆਦਮਪੁਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਅੱਜ ਭਾਰੀ ਧੁੰਦ ਕਾਰਨ ਵਿਜੀਬਿਲਟੀ ਜ਼ੀਰੋ ਰਹੀ। ਸੰਘਣੀ ਧੁੰਦ ਕਾਰਨ ਸੜਕੀ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ ਅਤੇ ਕਈ ਹਵਾਈ ਉਡਾਣਾਂ ਤੇ ਰੇਲ ਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਮੌਸਮ ਵਿਭਾਗ ਨੇ ਆਉਣ ਵਾਲੇ 2-3 ਦਿਨਾਂ ਲਈ ਅਲਰਟ ਜਾਰੀ ਕੀਤਾ ਹੈ। ਪ੍ਰਸ਼ਾਸਨ ਨੇ ਵਾਹਨ ਚਾਲਕਾਂ ਨੂੰ ਫੌਗ ਲਾਈਟਾਂ ਵਰਤਣ ਅਤੇ ਬਹੁਤ ਸਾਵਧਾਨੀ ਨਾਲ ਚੱਲਣ ਦੀ ਅਪੀਲ ਕੀਤੀ ਹੈ।
ਬ੍ਰੇਕਿੰਗ : ਪੰਜਾਬ ‘ਚ ਸੰਘਣੀ ਧੁੰਦ ਦਾ ਕਹਿਰ: ਜ਼ੀਰੋ ਵਿਜੀਬਿਲਟੀ ਕਾਰਨ ਆਵਾਜਾਈ ਪ੍ਰਭਾਵਿਤ
RELATED ARTICLES


