ਅੰਮ੍ਰਿਤਸਰ: ਮੀਰੀ-ਪੀਰੀ ਦੇ ਮਾਲਕ ਅਤੇ ਸਿੱਖਾਂ ਦੇ ਛੇਵੇਂ ਗੁਰੂ, ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਅੱਜ ਦੇਸ਼-ਵਿਦੇਸ਼ ਵਿੱਚ ਬਹੁਤ ਹੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਪਵਿੱਤਰ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਸਮੇਤ ਸਮੂਹ ਗੁਰਦੁਆਰਾ ਸਾਹਿਬਾਨ ਵਿੱਚ ਵੱਡੀ ਗਿਣਤੀ ‘ਚ ਸੰਗਤਾਂ ਨਤਮਸਤਕ ਹੋ ਰਹੀਆਂ ਹਨ। ਗੁਰਪੁਰਬ ਦੇ ਸਬੰਧ ਵਿੱਚ ਅੰਮ੍ਰਿਤ ਵੇਲੇ ਤੋਂ ਹੀ ਧਾਰਮਿਕ ਦੀਵਾਨ ਸਜਾਏ ਗਏ ਹਨ, ਜਿੱਥੇ ਰਾਗੀ, ਢਾਡੀ ਅਤੇ ਕਵੀਸ਼ਰੀ ਜਥੇ ਗੁਰੂ ਸਾਹਿਬ ਦੇ ਜੀਵਨ ਅਤੇ ਮੀਰੀ-ਪੀਰੀ ਦੇ ਸਿਧਾਂਤ ‘ਤੇ ਚਾਨਣਾ ਪਾ ਰਹੇ ਹਨ।
ਬ੍ਰੇਕਿੰਗ: ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਅੱਜ; ਸੰਗਤਾਂ ਵੱਲੋਂ ਗੁਰਦੁਆਰਾ ਸਾਹਿਬਾਨ ‘ਚ ਹਾਜ਼ਰੀਆਂ
RELATED ARTICLES


