ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਸਰਕਾਰ ਨੇ ਬਠਿੰਡਾ ਦੇ ਡੀਐਸਪੀ ਹਰਬੰਸ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਉਹ ਨਸ਼ਿਆਂ ਦੇ ਮਾਮਲੇ ਵਿੱਚ ਕਾਰਵਾਈ ਕਰਨ ਵਿੱਚ ਢਿੱਲ-ਮੱਠ ਕਰਦਾ ਰਿਹਾ ਸੀ। ਡੀਐਸਪੀ ਦੇ ਨਸ਼ਾ ਤਸਕਰਾਂ ਨਾਲ ਕਥਿਤ ਸਬੰਧਾਂ ਦੀ ਵੀ ਜਾਂਚ ਸ਼ੁਰੂ ਹੋ ਗਈ ਹੈ। ਮਾਨ ਸਰਕਾਰ ਦਾ ਸਖ਼ਤ ਸੰਦੇਸ਼ ਹੈ ਕਿ “ਨਸ਼ਿਆਂ ਵਿਰੁੱਧ ਜੰਗ ਵਿੱਚ ਕੋਈ ਵੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ”। ਹਰ ਅਧਿਕਾਰੀ ਵਿਰੁੱਧ ਕਾਰਵਾਈ ਕੀਤੀ ਜਾਵੇਗੀ, ਭਾਵੇਂ ਉਸਦਾ ਰੈਂਕ ਕਿੰਨਾ ਵੀ ਉੱਚਾ ਕਿਉਂ ਨਾ ਹੋਵੇ।
ਬ੍ਰੇਕਿੰਗ: ਨਸ਼ਿਆਂ ਦੇ ਮਾਮਲੇ ਵਿੱਚ ਕੁਤਾਹੀ ਵਰਤਣ ਕਰਕੇ DSP ਨੂੰ ਕੀਤਾ ਗਿਆ ਸੱਸਪੈਂਡ
RELATED ARTICLES