HomePunjabi NewsLiberal Breakingਬ੍ਰੇਕਿੰਗ: ਮੁਲਾਜ਼ਮਾਂ ਨੇ ਮਾਨ ਸਰਕਾਰ ਦਾ 3% DA ਵਾਧਾ ਕੀਤਾ ਰੱਦ; 13...

ਬ੍ਰੇਕਿੰਗ: ਮੁਲਾਜ਼ਮਾਂ ਨੇ ਮਾਨ ਸਰਕਾਰ ਦਾ 3% DA ਵਾਧਾ ਕੀਤਾ ਰੱਦ; 13 ਨਵੰਬਰ ਤੋਂ ਮਹੀਨਾ ਭਰ ਚੱਲਣ ਵਾਲੇ ਵੱਡੇ ਅੰਦੋਲਨ ਦਾ ਐਲਾਨ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੀਵਾਲੀ ਦੇ ਤੋਹਫ਼ੇ ਵਜੋਂ ਦਿੱਤੇ ਗਏ 3 ਫੀਸਦੀ ਡੀਏ (DA) ਵਾਧੇ ਨੂੰ ਨਕਾਰਦਿਆਂ, ਪੰਜਾਬ ਦੇ ਕਰੀਬ 4 ਲੱਖ ਸਰਕਾਰੀ ਮੁਲਾਜ਼ਮਾਂ ਅਤੇ 3.50 ਲੱਖ ਪੈਨਸ਼ਨਰਾਂ ਨੇ ਸਰਕਾਰ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਸਾਂਝੀ ਕੋਆਰਡੀਨੇਸ਼ਨ ਕਮੇਟੀ ਦੇ ਆਗੂਆਂ ਨੇ 13 ਨਵੰਬਰ ਤੋਂ ਮਹੀਨਾ ਭਰ ਚੱਲਣ ਵਾਲੇ ਅੰਦੋਲਨ ਦਾ ਐਲਾਨ ਕੀਤਾ ਹੈ, ਜਿਸ ਦੀ ਸ਼ੁਰੂਆਤ ਸੰਗਰੂਰ ਵਿੱਚ ਪੱਕੇ ਧਰਨੇ ਨਾਲ ਹੋਵੇਗੀ। 1 ਤੋਂ 5 ਦਸੰਬਰ ਤੱਕ ‘ਆਪ’ ਦੇ 91 ਵਿਧਾਇਕਾਂ ਦੇ ਘਰਾਂ ਅੱਗੇ ਪੁਤਲੇ ਫੂਕੇ ਜਾਣਗੇ ਅਤੇ 6 ਦਸੰਬਰ ਨੂੰ ਸੁਆਹ ਬੁੱਢੇ ਨਾਲੇ ਵਿੱਚ ਜਲ-ਪ੍ਰਵਾਹ ਕੀਤੀ ਜਾਵੇਗੀ। ਇਹ ਸੰਘਰਸ਼ 13 ਦਸੰਬਰ ਨੂੰ ਸ਼ੰਭੂ ਤੋਂ ਅੰਮ੍ਰਿਤਸਰ ਤੱਕ ਮਨੁੱਖੀ ਲੜੀ ਬਣਾ ਕੇ ਸਮਾਪਤ ਹੋਵੇਗਾ।

RELATED ARTICLES

Most Popular

Recent Comments