ਫਰੀਦਕੋਟ: ਪੁਲਿਸ ਨੇ ਅੰਮ੍ਰਿਤਸਰ ਜੇਲ੍ਹ ਵਿੱਚ ਬੰਦ ਇੱਕ ਕਥਿਤ ਸਰਗਨਾ ਦੇ ਨਿਰਦੇਸ਼ਾਂ ਹੇਠ ਚੱਲ ਰਹੇ ਅੰਤਰਰਾਸ਼ਟਰੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ 10 ਪਿਸਤੌਲ ਅਤੇ 20 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਜਾਂਚ ਮੁਤਾਬਕ ਹਥਿਆਰ ਡਰੋਨ ਰਾਹੀਂ ਪਾਕਿਸਤਾਨ ਤੋਂ ਸਰਹੱਦੀ ਖੇਤਰ ਵਿੱਚ ਪਹੁੰਚਾਏ ਜਾਣ ਦੀ ਗੱਲ ਸਾਹਮਣੇ ਆਈ ਹੈ।
ਬ੍ਰੇਕਿੰਗ : ਫਰੀਦਕੋਟ ਪੁਲਿਸ ਵੱਲੋਂ ਅੰਮ੍ਰਿਤਸਰ ਜੇਲ੍ਹ ਤੋਂ ਚੱਲ ਰਹੇ ਕਥਿਤ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼, ਦੋ ਕਾਬੂ
RELATED ARTICLES


