ਹਰਿਆਣਾ ਦੇ ਭਾਜਪਾ ਸਾਂਸਦ ਰਾਮ ਚੰਦਰ ਜਾਂਗੜਾ ਵੱਲੋਂ ਦਿੱਤੇ ਗਏ ਵਿਵਾਦਿਤ ਬਿਆਨ ਤੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਤਿੱਖਾ ਜਵਾਬ ਦਿੱਤਾ ਹੈ। ਉਹਨਾਂ ਕਿਹਾ ਕਿ ਭਾਜਪਾ ਆਗੂ ਨੂੰ ਆਪਣੇ ਬਿਆਨ ਦੇ ਲਈ ਮਾਫੀ ਮੰਗਣੀ ਚਾਹੀਦੀ ਹੈ। ਪੰਧੇਰ ਨੇ ਕਿਹਾ ਕਿ ਭਾਜਪਾ ਦੇ ਆਗੂ ਨਫਰਤ ਫੈਲਾਉਂਦੇ ਹਨ ਅਤੇ ਦੰਗੇ ਭੜਕਾਉਣ ਦਾ ਕੰਮ ਕਰਦੇ ਹਨ। ਪੰਧੇਰ ਨੇ ਭਾਜਪਾ ਪ੍ਰਧਾਨ ਜੇਪੀ ਨੱਡਾ ਤੋਂ ਭਾਜਪਾ ਆਗੂ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ।
ਬ੍ਰੇਕਿੰਗ: ਭਾਜਪਾ ਆਗੂ ਦੇ ਬਿਆਨ ਤੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਜਵਾਬ
RELATED ARTICLES