ਬਰਨਾਲਾ: ਪੰਜਾਬੀ ਗਾਇਕ ਅਤੇ ਗੀਤਕਾਰ ਗੁਲਾਬ ਸਿੱਧੂ ਦੇ ਪਿੰਡ ਫਰਵਾਹੀ ਸਥਿਤ ਘਰ ’ਤੇ ਸ਼ਨੀਵਾਰ ਦੇਰ ਰਾਤ ਫਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮੋਟਰਸਾਈਕਲ ’ਤੇ ਸਵਾਰ ਕੁਝ ਅਣਪਛਾਤੇ ਵਿਅਕਤੀਆਂ ਨੇ ਘਰ ਵੱਲ 7-8 ਰਾਊਂਡ ਫਾਇਰ ਕੀਤੇ। ਮੁੱਢਲੀ ਜਾਣਕਾਰੀ ਮੁਤਾਬਕ ਫਾਇਰਿੰਗ ਦੌਰਾਨ ਗੁਲਾਬ ਸਿੱਧੂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਗਈ। ਘਟਨਾ ਤੋਂ ਬਾਅਦ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਬ੍ਰੇਕਿੰਗ : ਬਰਨਾਲਾ ’ਚ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ, ਮੋਟਰਸਾਈਕਲ ਸਵਾਰਾਂ ਨੇ ਚਲਾਈਆਂ 7-8 ਗੋਲੀਆਂ
RELATED ARTICLES


