ਮਾਲੇਰਕੋਟਲਾ: ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਨੇ ਆਪਣੀ ਅਤੇ ਆਪਣੇ ਪਰਿਵਾਰ ਦੀ ਜਾਨ ਨੂੰ ਗੰਭੀਰ ਖ਼ਤਰਾ ਹੋਣ ਦਾ ਖ਼ਦਸ਼ਾ ਪ੍ਰਗਟਾਇਆ ਹੈ। ਉਨ੍ਹਾਂ ਨੇ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਦਿੱਤੀ ਸ਼ਿਕਾਇਤ ਵਿੱਚ ਮਾਲੇਰਕੋਟਲਾ ਦੇ ਰਹਿਣ ਵਾਲੇ ਇੱਕ ਵਿਅਕਤੀ ‘ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ, ਅਪਰਾਧਿਕ ਸਾਜ਼ਿਸ਼ ਰਚਣ ਅਤੇ ਅਕਸ ਖਰਾਬ ਕਰਨ ਦੇ ਦੋਸ਼ ਲਾਏ ਹਨ। ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਦੇਖਦਿਆਂ ਸਾਬਕਾ ਡੀਜੀਪੀ ਨੇ ਪੁਲਿਸ ਪ੍ਰਸ਼ਾਸਨ ਤੋਂ ਇਸ ਪੂਰੇ ਘਟਨਾਕ੍ਰਮ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਵਿਸ਼ੇਸ਼ ਜਾਂਚ ਟੀਮ (SIT) ਬਣਾਉਣ ਦੀ ਮੰਗ ਕੀਤੀ ਹੈ।
ਬ੍ਰੇਕਿੰਗ: ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਨੇ ਪਰਿਵਾਰ ਦੀ ਜਾਨ ਨੂੰ ਦੱਸਿਆ ਖ਼ਤਰਾ; ਮਾਲੇਰਕੋਟਲਾ ਦੇ ਵਿਅਕਤੀ ਖ਼ਿਲਾਫ਼ ਦਿੱਤੀ ਸ਼ਿਕਾਇਤ, SIT ਦੀ ਕੀਤੀ ਮੰਗ
RELATED ARTICLES


