ਲੁਧਿਆਣਾ: ਲੁਧਿਆਣਾ ਦੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਅਦਾਲਤ ਨੇ ਮਾਣਹਾਨੀ ਦੇ ਇੱਕ ਮਾਮਲੇ ਵਿੱਚ ਦੋਸ਼ੀ ਕਰਾਰ ਦਿੰਦਿਆਂ ਇੱਕ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਇਹ ਮਾਮਲਾ ਪੰਜਾਬ ਦੇ ਸਾਬਕਾ ਸਿਹਤ ਮੰਤਰੀ ‘ਤੇ ਲਗਾਏ ਗਏ ਦੋਸ਼ਾਂ ਨਾਲ ਸਬੰਧਤ ਸੀ। ਅਦਾਲਤ ਦੇ ਫੈਸਲੇ ਤੋਂ ਬਾਅਦ ਪ੍ਰਤੀਕਿਰਿਆ ਦਿੰਦਿਆਂ ਬੈਂਸ ਨੇ ਕਿਹਾ ਕਿ ਉਹ ਰਾਹੁਲ ਗਾਂਧੀ ਦੇ ਸਾਥੀ ਹਨ ਅਤੇ ਸੱਚ ਬੋਲਣ ਤੋਂ ਕਦੇ ਪਿੱਛੇ ਨਹੀਂ ਹਟਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਲੋਕ ਹਿੱਤਾਂ ਲਈ ਆਵਾਜ਼ ਉਠਾਉਣ ਕਾਰਨ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਪਰ ਉਹ ਆਪਣੀ ਕਾਨੂੰਨੀ ਲੜਾਈ ਜਾਰੀ ਰੱਖਣਗੇ।
ਬ੍ਰੇਕਿੰਗ: ਸਾਬਕਾ ਵਿਧਾਇਕ ਸਿਮਰਜੀਤ ਬੈਂਸ ਨੂੰ ਮਾਣਹਾਨੀ ਕੇਸ ‘ਚ 1 ਸਾਲ ਦੀ ਕੈਦ; ਬੋਲੇ- ਰਾਹੁਲ ਗਾਂਧੀ ਦਾ ਸਾਥੀ ਹਾਂ, ਸੱਚ ਬੋਲਦਾ ਰਹਾਂਗਾ
RELATED ARTICLES


