HomePunjabi NewsLiberal Breakingਬ੍ਰੇਕਿੰਗ : ਸੰਯੁਕਤ ਕਿਸਾਨ ਮੋਰਚਾ ਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ’ਤੇ ਪੂਰਨ...

ਬ੍ਰੇਕਿੰਗ : ਸੰਯੁਕਤ ਕਿਸਾਨ ਮੋਰਚਾ ਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ’ਤੇ ਪੂਰਨ ਸਹਿਮਤੀ ਬਣੀ

ਚੰਡੀਗੜ੍ਹ: ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ ਗਈ ਹੈ। ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਭੇਜੇ ਗਏ ਸਹਿਮਤੀ ਪੱਤਰ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਹੁਣ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਕਿਸਾਨ ਮੋਰਚੇ ਦੇ ਪੰਡਾਲ ਵਿੱਚ ਪਹੁੰਚ ਕੇ ਕਿਸਾਨਾਂ ਦੀਆਂ ਪ੍ਰਵਾਨ ਕੀਤੀਆਂ ਮੰਗਾਂ ਦਾ ਐਲਾਨ ਕਰਨਗੇ। ਇਸ ਸਹਿਮਤੀ ਨੂੰ ਕਿਸਾਨ ਅੰਦੋਲਨ ਦੇ ਸੰਦਰਭ ਵਿੱਚ ਅਹਿਮ ਕਦਮ ਮੰਨਿਆ ਜਾ ਰਿਹਾ ਹੈ।

RELATED ARTICLES

Most Popular

Recent Comments