ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬੁੱਧਵਾਰ ਨੂੰ ਨਕੋਦਰ ਦੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਬਾਗੀ ਧੜੇ ਦੇ ਕਈ ਆਗੂ ਮੌਜੂਦ ਸਨ। ਇਨ੍ਹਾਂ ਵਿੱਚ ਬੀਬੀ ਜਗੀਰ ਕੌਰ, ਪ੍ਰੇਮ ਸਿੰਘ ਚੰਦੂਮਾਜਰਾ, ਗੁਰਪ੍ਰਤਾਪ ਸਿੰਘ ਵਡਾਲਾ ਤੇ ਹੋਰ ਆਗੂ ਸ਼ਾਮਲ ਹਨ। ਗਿਆਨੀ ਹਰਪ੍ਰੀਤ ਸਿੰਘ ਨੇ ਨਵੇਂ ਜੱਥੇਦਾਰ ਦੀ ਨਿਯੁਕਤੀ ਤੇ ਕਿਹਾ ਕਿ ਇਸ ਲਈ ਅਪਣਾਇਆ ਗਿਆ ਤਰੀਕਾ ਗਲਤ ਅਤੇ ਸਿੱਖਾਂ ਲਈ ਦੁਖਦਾਈ ਫੈਸਲਾ ਹੈ।
ਬ੍ਰੇਕਿੰਗ: ਗਿਆਨੀ ਹਰਪ੍ਰੀਤ ਸਿੰਘ ਨੇ ਨਵੇਂ ਜੱਥੇਦਾਰ ਦੀ ਨਿਯੁਕਤੀ ਤੇ ਦਿੱਤਾ ਵੱਡਾ ਬਿਆਨ
RELATED ARTICLES