ਪੰਜਾਬ ਦੇ ਸਰਕਾਰੀ ਸਕੂਲਾਂ ਦੀਆਂ ਦਸ ਵਿਦਿਆਰਥਣਾਂ ਨੇ ਨਵੀਂ ਦਿੱਲੀ ਦੇ ਰਾਸ਼ਟਰਪਤੀ ਭਵਨ ਵਿਖੇ ਰੱਖੜੀ ਤਿਉਹਾਰ ਵਿੱਚ ਹਿੱਸਾ ਲਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਨ੍ਹਾਂ ਵਿਦਿਆਰਥਣਾਂ ਅਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਇਸ ਵਿਸ਼ੇਸ਼ ਪ੍ਰੋਗਰਾਮ ਵਿੱਚ ਹਿੱਸਾ ਲੈਣ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਵਿਦਿਆਰਥਣਾਂ ਲਈ ਇੱਕ ਬਿਲਕੁਲ ਨਵਾਂ ਮੌਕਾ ਸੀ।
ਬ੍ਰੇਕਿੰਗ : ਪੰਜਾਬ ਦੇ ਸਰਕਾਰੀ ਸਕੂਲਾਂ ਦੀਆਂ ਵਿਦਿਆਰਥਣਾਂ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ
RELATED ARTICLES