ਪੰਜਾਬ ਵਿੱਚ ਬੱਸਾਂ ਵਿੱਚ ਸਫਰ ਕਰਨ ਵਾਲਿਆਂ ਦੇ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ। ਸੂਬੇ ਵਿੱਚ ਸਰਕਾਰੀ ਬੱਸ ਸੇਵਾ 3 ਦਿਨਾਂ ਲਈ ਠੱਪ ਹੋਣ ਵਾਲੀ ਹੈ। ਪੀਆਰਟੀਸੀ ਅਤੇ ਪਨਬੱਸ ਦੀਆਂ ਬੱਸਾਂ 6, 7 ਅਤੇ 8 ਜਨਵਰੀ ਨੂੰ ਨਹੀਂ ਚੱਲਣਗੀਆਂ। ਪੀਆਰਟੀਸੀ ਅਤੇ ਪਨਬੱਸ ਮੁਲਾਜ਼ਮ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦੇਣ ਦਾ ਐਲਾਨ ਕੀਤਾ ਹੈ।
ਬ੍ਰੇਕਿੰਗ: ਪੰਜਾਬ ਵਿੱਚ 3 ਦਿਨ ਬੰਦ ਰਹਿਣਗੀਆਂ ਸਰਕਾਰੀ ਬੱਸਾਂ
RELATED ARTICLES