HomePunjabi NewsLiberal Breakingਬ੍ਰੇਕਿੰਗ : ਹਰਜੋਤ ਬੈਂਸ ਨੇ ਸੀ.ਬੀ.ਐਸ.ਈ. ਵੱਲੋਂ 10ਵੀਂ ਜਮਾਤ ਦੇ ਨਵੇਂ ਇਮਤਿਹਾਨ...

ਬ੍ਰੇਕਿੰਗ : ਹਰਜੋਤ ਬੈਂਸ ਨੇ ਸੀ.ਬੀ.ਐਸ.ਈ. ਵੱਲੋਂ 10ਵੀਂ ਜਮਾਤ ਦੇ ਨਵੇਂ ਇਮਤਿਹਾਨ ਪੈਟਰਨ ਦਾ ਕੀਤਾ ਵਿਰੋਧ

ਪੰਜਾਬ ਦੀ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕੇਂਦਰ ਸਰਕਾਰ ਤੇ ਨਿਸ਼ਾਨਾ ਕਸਦੇ ਹੋਏ ਵੀਡੀਓ ਜਾਰੀ ਕੀਤੀ ਹੈ ਜਿਸ ਵਿੱਚ ਉਹਨਾਂ ਕਿਹਾ ਹੈ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦਾ ਪੰਜਾਬ, ਪੰਜਾਬੀ ਤੇ ਪੰਜਾਬੀਅਤ ਵਿਰੋਧੀ ਚਿਹਰਾ ਇੱਕ ਵਾਰ ਫੇਰ ਬੇਨਕਾਬ ਹੋਇਆ ਹੈ। ਸੀ.ਬੀ.ਐਸ.ਈ. ਵੱਲੋਂ 10ਵੀਂ ਜਮਾਤ ਲਈ ਇਮਤਿਹਾਨ ਦੇ ਨਵੇਂ ਪੈਟਰਨ ਵਿੱਚ ਪੰਜਾਬੀ ਨੂੰ ਬਿਲਕੁਲ ਅਣਗੌਲਿਆ ਗਿਆ ਹੈ। ਇਹ ਦੇਸ਼ ਦੇ ਸੰਘੀ ਢਾਂਚੇ ਉੱਤੇ ਸਿੱਧਾ ਹਮਲਾ ਹੈ। ਅਸੀਂ ਇਸ ਕਦਮ ਦਾ ਪੁਰਜ਼ੋਰ ਵਿਰੋਧ ਕਰਦੇ ਹਾਂ ਅਤੇ ਕੇਂਦਰ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਪੰਜਾਬੀ ਦਾ ਬਣਦਾ ਸਥਾਨ ਤੇ ਸਨਮਾਨ ਤੁਰੰਤ ਬਹਾਲ ਕੀਤਾ ਜਾਵੇ।

RELATED ARTICLES

Most Popular

Recent Comments