ਪੰਜਾਬ ਵਿੱਚ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੋਮਵਾਰ ਨੂੰ ਸੁਣਵਾਈ ਹੋਈ। ਇਸ ਦੇ ਨਾਲ ਹੀ ਉਨ੍ਹਾਂ ਦੀ ਪਤਨੀ ਗਨੀਵ ਕੌਰ ਵੱਲੋਂ ਹਾਈ ਕੋਰਟ ਵਿੱਚ ਦਾਇਰ ਪਟੀਸ਼ਨ ‘ਤੇ ਵੀ ਸੁਣਵਾਈ ਹੋਈ। ਗਨੀਵ ਕੌਰ ਨੇ ਵਿਜੀਲੈਂਸ ਵੱਲੋਂ 10 ਤਰੀਕ ਨੂੰ ਜਾਰੀ ਕੀਤੇ ਗਏ ਨੋਟਿਸ ਨੂੰ ਚੁਣੌਤੀ ਦਿੱਤੀ ਸੀ, ਜਿਸ ਵਿੱਚ ਉਨ੍ਹਾਂ ਦੀਆਂ ਜਾਇਦਾਦਾਂ ਦੇ ਵੇਰਵੇ ਮੰਗੇ ਗਏ ਸਨ। ਮਾਮਲੇ ਦੀ ਅਗਲੀ ਸੁਣਵਾਈ 26 ਸਤੰਬਰ ਨੂੰ ਹੋਵੇਗੀ।
ਬ੍ਰੇਕਿੰਗ : ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਪਟੀਸ਼ਨ ਤੇ ਹੋਈ ਸੁਣਵਾਈ
RELATED ARTICLES