ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਹਾਊਸ ਵਿਖੇ ਹੋਈ ਮੀਟਿੰਗ ਵਿੱਚ ਚੀਫ਼ ਆਫ਼ ਡਿਫੈਂਸ ਸਟਾਫ਼ ਅਨਿਲ ਚੌਹਾਨ, ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਅਤੇ ਤਿੰਨੋਂ ਹਥਿਆਰਬੰਦ ਸੈਨਾਵਾਂ ਦੇ ਮੁਖੀ ਵੀ ਮੌਜੂਦ ਸਨ। ਇਹ ਮੀਟਿੰਗ ਡੇਢ ਘੰਟੇ ਤੱਕ ਚੱਲੀ। ਕੇਂਦਰ ਸਰਕਾਰ ਦੀ ਕੈਬਨਿਟ ਮੀਟਿੰਗ ਬੁੱਧਵਾਰ ਨੂੰ ਸਵੇਰੇ 11 ਵਜੇ ਹੋਵੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮੀਟਿੰਗ ਦੀ ਪ੍ਰਧਾਨਗੀ ਕਰਨਗੇ।
ਬ੍ਰੇਕਿੰਗ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਿੱਚ ਹੋਈ ਉੱਚ ਪੱਧਰੀ ਮੀਟਿੰਗ
RELATED ARTICLES