ਪੰਜਾਬ ਸਰਕਾਰ ਨੇ ਸੂਬੇ ਵਿੱਚ ਵਧਦੀ ਠੰਢ ਅਤੇ ਸੰਘਣੀ ਧੁੰਦ ਕਾਰਨ ਸਕੂਲਾਂ ਦੀਆਂ ਛੁੱਟੀਆਂ ਵਿੱਚ ਵਾਧਾ ਕਰ ਦਿੱਤਾ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੁਣ ਸਾਰੇ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲ 13 ਜਨਵਰੀ 2026 ਤੱਕ ਬੰਦ ਰਹਿਣਗੇ। ਬੱਚਿਆਂ ਅਤੇ ਸਟਾਫ਼ ਦੀ ਸੁਰੱਖਿਆ ਲਈ ਲਿਆ ਗਿਆ ਇਹ ਫੈਸਲਾ ਸਾਰੇ ਸਕੂਲਾਂ ‘ਤੇ ਲਾਗੂ ਹੋਵੇਗਾ। ਹੁਣ ਸਕੂਲ 14 ਜਨਵਰੀ ਨੂੰ ਖੁੱਲ੍ਹਣਗੇ।
ਬ੍ਰੇਕਿੰਗ : ਠੰਡ ਦੇ ਕਰਕੇ ਪੰਜਾਬ ਦੇ ਸਕੂਲਾਂ ਵਿੱਚ ਛੁੱਟੀਆਂ ਚ 13 ਜਨਵਰੀ ਤੱਕ ਵਾਧਾ
RELATED ARTICLES


