ਪੰਜਾਬ ਵਿੱਚ ਹੜਾਂ ਦੇ ਹਾਲਾਤਾਂ ਤੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲਬਾਤ ਕੀਤੀ। ਫ਼ੋਨ ‘ਤੇ ਗੱਲਬਾਤ ਦੌਰਾਨ ਰਾਜਪਾਲ ਅਤੇ ਮੁੱਖ ਮੰਤਰੀ ਨੇ ਗ੍ਰਹਿ ਮੰਤਰੀ ਨੂੰ ਮੌਜੂਦਾ ਸਥਿਤੀ ਅਤੇ ਹੜ੍ਹ ਪ੍ਰਭਾਵਿਤ ਲੋਕਾਂ ਦੇ ਬਚਾਅ ਅਤੇ ਰਾਹਤ ਕਾਰਜਾਂ ਲਈ ਪ੍ਰਸ਼ਾਸਨ ਵੱਲੋਂ ਚੁੱਕੇ ਗਏ ਕਦਮਾਂ ਬਾਰੇ ਜਾਣਕਾਰੀ ਦਿੱਤੀ। ਸ਼ਾਹ ਨੇ ਭਰੋਸਾ ਦਿੱਤਾ ਕਿ ਹੜ੍ਹਾਂ ਨਾਲ ਨਜਿੱਠਣ ਲਈ ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾਵੇਗੀ।
ਬ੍ਰੇਕਿੰਗ : ਪੰਜਾਬ ਵਿੱਚ ਹੜ੍ਹ ਦੇ ਹਾਲਾਤਾਂ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੀਐਮ ਮਾਨ ਨਾਲ ਕੀਤੀ ਗੱਲਬਾਤ
RELATED ARTICLES