ਚੰਡੀਗੜ੍ਹ: ਦੇਸ਼ ਵਿੱਚ ਚੱਲ ਰਹੀਆਂ ਚੋਣ ਸਰਗਰਮੀਆਂ ਵਿਚਾਲੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਚੰਡੀਗੜ੍ਹ ਪੁੱਜੇ ਹਨ। ਉਹ ਇੱਥੇ ਚੰਡੀਗੜ੍ਹ ਪੁਲਿਸ ਦੇ ਸਥਾਪਨਾ ਦਿਵਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਦੌਰੇ ਦੌਰਾਨ ਅਮਿਤ ਸ਼ਾਹ ਸ਼ਹਿਰ ਵਾਸੀਆਂ ਨੂੰ 258 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ ਵੀ ਦੇਣਗੇ। ਉਨ੍ਹਾਂ ਦੇ ਆਉਣ ਨੂੰ ਲੈ ਕੇ ਸ਼ਹਿਰ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।
ਬ੍ਰੇਕਿੰਗ: ਚੋਣ ਸਰਗਰਮੀਆਂ ਵਿਚਾਲੇ ਚੰਡੀਗੜ੍ਹ ਪੁੱਜੇ ਗ੍ਰਹਿ ਮੰਤਰੀ ਅਮਿਤ ਸ਼ਾਹ; ਪੁਲਿਸ ਸਥਾਪਨਾ ਦਿਵਸ ਸਮਾਗਮ ‘ਚ ਕਰਨਗੇ ਸ਼ਿਰਕਤ
RELATED ARTICLES


