ਚੰਡੀਗੜ੍ਹ/ਮਾਨਸਾ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦੇ ਦੌਰੇ ‘ਤੇ ਆ ਰਹੇ ਹਨ। ਸਾਬਕਾ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਰਿਪੋਰਟਾਂ ਮੁਤਾਬਕ, ਅਮਿਤ ਸ਼ਾਹ ਮਾਨਸਾ ਵਿਖੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕਰ ਸਕਦੇ ਹਨ, ਜਿਸ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਦੌਰੇ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਵਿੱਚ ਨਸ਼ਿਆਂ ਨਾਲ ਸਬੰਧਤ ਤਿੰਨ ਅਹਿਮ ਮਾਮਲਿਆਂ ਦੀ ਰਿਪੋਰਟ ਪੰਜਾਬ ਦੇ ਮੁੱਖ ਸਕੱਤਰ ਤੋਂ ਤਲਬ ਕੀਤੀ ਹੈ। ਇਹ ਦੌਰਾ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਵੱਲੋਂ ਨਸ਼ਿਆਂ ਦੇ ਮੁੱਦੇ ‘ਤੇ ਸਿਆਸੀ ਜ਼ਮੀਨ ਮਜ਼ਬੂਤ ਕਰਨ ਦੀ ਰਣਨੀਤੀ ਦਾ ਹਿੱਸਾ ਮੰਨਿਆ ਜਾ ਰਿਹਾ ਹੈ।
ਬ੍ਰੇਕਿੰਗ: ਗ੍ਰਹਿ ਮੰਤਰੀ ਅਮਿਤ ਸ਼ਾਹ 20 ਅਕਤੂਬਰ ਨੂੰ ਆਉਣਗੇ ਪੰਜਾਬ; ਮਾਨਸਾ ‘ਚ ਝੋਟਾ ਦੇ ਪਰਿਵਾਰ ਨਾਲ ਕਰ ਸਕਦੇ ਨੇ ਮੁਲਾਕਾਤ
RELATED ARTICLES


