ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆ ਮਾਮਲੇ ਵਿੱਚ ਸਜ਼ਾ ਕੱਟ ਰਹੇ ਜਗਤਾਰ ਸਿੰਘ ਹਵਾਰਾ ਨੇ ਕਸਟਡੀ ਪੈਰੋਲ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਹਵਾਰਾ ਨੂੰ ਗੰਭੀਰ ਰੂਪ ਵਿੱਚ ਬਿਮਾਰ ਆਪਣੀ ਮਾਂ ਨੂੰ ਮਿਲਣ ਲਈ ਪੁਲੀਸ ਸੁਰੱਖਿਆ ਹੇਠ ਕਸਟਡੀ ਪੈਰੋਲ ਮਨਜ਼ੂਰ ਹੋਈ ਸੀ। ਹਾਲਾਂਕਿ, ਉਸ ਨੇ ਸੁਰੱਖਿਆ ਘੇਰੇ ਵਿੱਚ ਮਾਂ ਨੂੰ ਮਿਲਣ ਜਾਣ ਤੋਂ ਇਨਕਾਰ ਕਰ ਦਿੱਤਾ। ਹਵਾਰਾ ਇਸ ਸਮੇਂ ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਹੈ।
ਬ੍ਰੇਕਿੰਗ: ਜਗਤਾਰ ਸਿੰਘ ਹਵਾਰਾ ਨੇ ਕਸਟਡੀ ਪੈਰੋਲ ਲੈਣ ਤੋਂ ਕੀਤਾ ਇਨਕਾਰ, ਬਿਮਾਰ ਮਾਂ ਨੂੰ ਮਿਲਣ ਲਈ ਮਿਲੀ ਸੀ ਮਨਜ਼ੂਰੀ
RELATED ARTICLES


