HomePunjabi NewsLiberal Breakingਬ੍ਰੇਕਿੰਗ: ਜਸਵੰਤ ਸਿੰਘ ਖਾਲੜਾ ਦੀ ਹਰੀਕੇ ਵਿਖੇ ਜਲਦ ਬਣੇਗੀ ਯਾਦਗਾਰ, ਸ਼੍ਰੋਮਣੀ ਕਮੇਟੀ...

ਬ੍ਰੇਕਿੰਗ: ਜਸਵੰਤ ਸਿੰਘ ਖਾਲੜਾ ਦੀ ਹਰੀਕੇ ਵਿਖੇ ਜਲਦ ਬਣੇਗੀ ਯਾਦਗਾਰ, ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਕੀਤਾ ਐਲਾਨ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਨੁੱਖੀ ਅਧਿਕਾਰਾਂ ਦੇ ਰਾਖੇ ਜਸਵੰਤ ਸਿੰਘ ਖਾਲੜਾ ਦੀ ਹਰੀਕੇ ਵਿਖੇ ਯਾਦਗਾਰ ਜਲਦ ਬਣਾਈ ਜਾਵੇਗੀ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਤੀ। ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਵਿਖੇ ਖਾਲੜਾ ਨਮਿਤ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਖਾਲੜਾ ਦੀ ਭੈਣ ਬਲਬੀਰ ਕੌਰ ਅਤੇ ਮੁੱਖ ਗਵਾਹ ਕੁਲਦੀਪ ਸਿੰਘ ਬਚੜੇ ਦੀ ਪਤਨੀ ਕਮਲਜੀਤ ਕੌਰ ਨੂੰ ਸਨਮਾਨਿਤ ਕੀਤਾ ਗਿਆ।

RELATED ARTICLES

Most Popular

Recent Comments