ਸੰਗਰੂਰ: ਸ਼ੇਰੋਂ ਪਿੰਡ ਵਿੱਚ ਸਿੱਖ ਨੌਜਵਾਨ ਮੋਹਣਜੀਤ ਸਿੰਘ ਵੱਲੋਂ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਅਤੇ ਮੁੱਖ ਮੰਤਰੀ ਦੇ ਦੌਰੇ ਦੌਰਾਨ ਵਿਰੋਧ ਕਰਨ ਦੇ ਮਾਮਲੇ ਵਿੱਚ ਕਥਿਤ ਕੁੱਟਮਾਰ ਅਤੇ ਕਕਾਰਾਂ ਦੀ ਬੇਅਦਬੀ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਦੋਸ਼ੀ ਪੁਲੀਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ। ਜਥੇਦਾਰ ਨੇ ਸੰਗਰੂਰ ਦੇ ਪੁਲੀਸ ਕਪਤਾਨ ਨਾਲ ਗੱਲ ਕਰਕੇ ਡੀਐੱਸਪੀ ਅਤੇ ਥਾਣਾ ਮੁਖੀ ਨੂੰ ਬਰਖਾਸਤ ਕਰਨ ਤੇ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ।
ਬ੍ਰੇਕਿੰਗ: ਸ਼ੇਰੋਂ ਪਿੰਡ ਵਿੱਚ ਸਿੱਖ ਨੌਜਵਾਨ ਨਾਲ ਕੁੱਟਮਾਰ, ਕਕਾਰਾਂ ਬੇਅਦਬੀ ’ਤੇ ਗੜਗੱਜ ਨੇ ਕਾਰਵਾਈ ਮੰਗੀ
RELATED ARTICLES


